Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮਨੋਰੰਜਨ ਮੁੱਖ ਖ਼ਬਰ ਰਾਜਨੀਤੀ ਵਿਸ਼ੇਸ਼

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਤੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼ੋਸਲ ਮੀਡੀਆ ਤੇ ਲੋਕਾਂ ਨੇ ਚੁੱਕੀ ਇਹ ਮੰਗ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਤੇ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਸ਼ੋਸਲ ਮੀਡੀਆ ਤੇ ਲੋਕਾਂ ਨੇ ਚੁੱਕੀ ਇਹ ਮੰਗ
  • PublishedJune 2, 2022

ਗੁਰਦਾਸਪੁਰ, 2 ਜੂਨ (ਮੰਨਣ ਸੈਣੀ)। ਬੀਤੀ ਰਾਤ ਮਰਹੂਮ ਗਾਇਕ ਸੁਖਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਉਹਨਾਂ ਦੇ ਪਿੰਡ ਪਹੁੰਚੇ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਸਾਬਕਾ ਫੌਜੀ ਬਲਕੌਰ ਸਿੰਘ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ। ਇਸ ਤੋਂ ਬਾਅਦ ਕੁੰਵਰ ਪ੍ਰਤਾਪ ਨੇ ਸੋਸ਼ਲ ਮੀਡੀਆਂ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਇਹ ਸੱਚਮੁੱਚ ਇਹ ਇੱਕ ਬਹੁਤ ਹੀ ਦਰਦਨਾਕ ਅਤੇ ਸ਼ਰਮਨਾਕ ਘਟਨਾ ਹੈ ਅਤੇ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਜਿਸ ਤੇ ਲੋਕਾਂ ਵੱਲੋਂ ਕਈ ਕੁਮੇਂਟ ਕੀਤੇ ਗਏ।

ਕੁਮੇਂਟ ਕਰਦੇ ਹੋਏ ਲੋਕਾਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਨੂੰ ਬਚਾਉਣ ਲਈ ਕੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇ। ਹਰਜੀਤ ਸਿੰਘ ਮਾਹਲ ਵੱਲ਼ੋਂ ਕੰਵਰ ਪ੍ਰਤਾਪ ਸਿੰਘ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਮਰਦ ਦੱਸਿਆ ਗਿਆ ਅਤੇ ਪ੍ਰਦੀਪ ਸੱਚਰ ਵੱਲੋਂ ਕਿਹਾ ਕਿ ਵਧੀਆ ਬੰਦਿਆ ਨੂੰ ਹਮੇਸ਼ਾ ਹੀ ਰਾਜਨੀਤੀ ਵਿੱਚ ਪਿੱਛੇ ਰੱਖਿਆ ਜਾਂਦਾ।

Written By
The Punjab Wire