Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਪੰਜਾਬ ਮੁੱਖ ਖ਼ਬਰ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ
  • PublishedJuly 6, 2022

ਚੰਡੀਗੜ੍ਹ, 6 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।

ਅਹੁਦਾ ਸੰਭਾਲਨ ਉਪਰੰਤ ਸ੍ਰੀ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਸ੍ਰੀ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Written By
The Punjab Wire