ਗੁਰਦਾਸਪੁਰ, 13 ਜੁਲਾਈ (ਦਿਨੇਸ਼ ਕੁਮਾਰ)। ਬਹਿਰਾਮਪੁਰ ਪੁਲਿਸ ਨੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਦੋ ਔਰਤਾਂ ਨੂੰ 30 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ । ਪੁਲਸ ਨੇ ਉਕਤ ਔਰਤ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕੰਚਨ ਕਿਸ਼ੋਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਵੀ.ਡੀ.ਪੁਰੀ ਸਕੂਲ ਬਹਿਰਾਮਪੁਰ ਨੇੜੇ ਪੁਲਿਸ ਪਾਰਟੀ ਨੇ ਇੱਕ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲੈ ਕੇ ਜਾਂਚ ਕੀਤੀ ਤਾਂ ਉਸ ਕੋਲੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ ਔਰਤ ਦੀ ਪਛਾਣ ਸ਼ੀਲਾ ਪਤਨੀ ਧਰਮਪਾਲ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਏ.ਐਸ.ਆਈ ਕਰਨੈਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਗੀਰੋ ਪਤਨੀ ਤਰਸੇਮ ਲਾਲ ਵਾਸੀ ਸਾਸੀਆਂ ਮੁਹੱਲਾ ਬਹਿਰਾਮਪੁਰ ਨੂੰ ਨਿਕਾਸੀ ਨਾਲੇ ਤੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
Recent Posts
- ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼
- ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼
- ਆਪ ਪੰਜਾਬ ਨੇ ਮੋਦੀ-ਟਰੰਪ ਦੇ ‘ਗੁਪਤ ਸੌਦੇ’ ‘ਤੇ ਭਾਜਪਾ ਦੀ ਕੀਤੀ ਨਿੰਦਾ, ਕਿਹਾ- ਇਹ ਸੌਦਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਅਤੇ ਦੇਸ਼ ਦੇ ਬਾਜ਼ਾਰ ਅਮਰੀਕਾ ਨੂੰ ਸੌਂਪ ਦੇਵੇਗਾ
- ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ
- ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ