ਗੁਰਦਾਸਪੁਰ 21 ਜੁਲਾਈ ( ਮੰਨਣ ਸੈਣੀ )। ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੀਤੀਆਂ ਬਦਲੀਆਂ ਤਹਿਤ ਡਾ ਹਰਭਜਨ ਰਾਮ ਮਾਂਡੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਵੀਰਵਾਰ ਨੂੰ ਅਹੁਦਾ ਸੰਭਾਲਣ ਮੌਕੇ ਡਾ ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਸਟਾਫ ਨੂੰ ਇਹ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਕਿ ਲੋਕਾਂ ਨੂੰ ਨਿਰੰਤਰ ਚੰਗੀਆਂ ਸਿਹਤ ਸੇਵਾਵਾਂ ਮਿਲਦੀਆਂ ਰਹਿਣ।
Recent Posts
- ’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026ਦੀ ਸ਼ੁਰੂਆਤ
- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
- ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ
- ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ