Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ
  • PublishedAugust 11, 2022

ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨ ਲਈ ਚੁੱਕਿਆ ਕਦਮ

ਚੰਡੀਗੜ੍ਹ, 11 ਅਗਸਤ (ਦ ਪੰਜਾਬ ਵਾਇਰ)। ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਇੱਥੇ ਵੀਰਵਾਰ ਨੂੰ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਬਾਰੇ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਕੋਟ ਸ਼ੇਰਵਾਨੀ ਵਿਖੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਹ ਕਾਲਜ ਮਲੇਰਕੋਟਲਾ ਨੂੰ ਦੇਸ਼ ਦੇ ਨਕਸ਼ੇਤੇ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ।

ਇਕ ਹੋਰ ਏਜੰਡੇ `ਤੇ ਵਿਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਖੇਤੀਬਾੜੀ ਦੇ ਵਿਸ਼ਾਲ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਅਤੇ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਬਣ ਰਹੇ ਇਨ੍ਹਾਂ ਦੋਵੇਂ ਮਾਣਮੱਤੇ ਪ੍ਰਾਜੈਕਟਾਂ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਤਿਆਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ।

Written By
The Punjab Wire