ਗੁਰਦਾਸਪੁਰ, 22 ਸਤੰਬਰ ( ਮੰਨਣ ਸੈਣੀ)। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਈਡ ਵਾਲੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਹੈ। ਮਨਾਹੀ ਦਾ ਇਹ ਹੁਕਮ ਮਿਤੀ 22 ਸਤੰਬਰ 2022 ਤੋਂ 20 ਨਵੰਬਰ 2022 ਤੱਕ ਲਾਗੂ ਰਹੇਗਾ।
Recent Posts
- ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਲਿਸਟਾਂ ’ਚ ਹੇਰ ਫੇਰ ਵਿਰੁੱਧ ਹਾਈ ਕੋਰਟ ਕੋਲ ਪਹੁੰਚ ਕਰਾਂਗੇ: ਅਕਾਲੀ ਦਲ
- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
- ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜਿਕ-ਦਾਰਸ਼ਨਿਕ ਫਲਸਫੇ ‘ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
- ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ
- ਅਕਾਲੀ ਦਲ ਨੂੰ ਵੱਡਾ ਹੁਲਾਰਾ ਐਚ ਡੀ ਦੇਵਗੌੜਾ ਦੀ ਅਗਵਾਈ ਵਾਲੇ ਜਨਤਾ ਦਲ ਸੈਕੂਲਰ ਨੇ ਪਾਰਟੀ ਨੂੰ ਦਿੱਤੀ ਬਿਨਾਂ ਸ਼ਰਤ ਹਮਾਇਤ