ਗੁਰਦਾਸਪੁਰ, 21 ਨਵੰਬਰ ( ਮੰਨਣ ਸੈਣੀ) । ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਬੰਦੀ ਦਾ ਇਹ ਹੁਕਮ 22 ਨਵੰਬਰ 2022 ਤੋਂ 20 ਜਨਵਰੀ 2023 ਤੱਕ ਲਾਗੂ ਰਹੇਗਾ।
Recent Posts
- ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 22, ਪ੍ਰੇਮ ਨਗਰ, ਹਰਦੋਛੰਨੀ ਰੋਡ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ
- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ
- ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ: ਰੰਧਾਵਾ
- ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ