ਦਿੱਲੀ, 24 ਜਨਵਰੀ (ਦੀ ਪੰਜਾਬ ਵਾਇਰ)। ਦਿੱਲੀ-ਐੱਨਸੀਆਰ ‘ਚ ਮੰਗਲਵਾਰ ਦੁਪਹਿਰ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਮਾਪੀ ਗਈ ਹੈ। ਇਹ ਭੂਚਾਲ ਨਾ ਸਿਰਫ ਦਿੱਲੀ-ਐੱਨ.ਸੀ.ਆਰ. ਸਗੋਂ ਉੱਤਰਾਖੰਡ, ਯੂਪੀ ਦੇ ਰਾਮਪੁਰ ‘ਚ ਵੀ ਮਹਿਸੂਸ ਕੀਤਾ ਗਿਆ ਹੈ।
ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੇਪਾਲ ਸੀ, ਜਿੱਥੇ ਦੁਪਹਿਰ 2.28 ਵਜੇ 5.8 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਦਿੱਲੀ-ਐਨਸੀਆਰ, ਉੱਤਰਾਖੰਡ ਅਤੇ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ‘ਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।