Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਕ੍ਰਾਇਮ ਪੰਜਾਬ

ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
  • PublishedFebruary 10, 2023

ਚੰਡੀਗੜ, 10 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਉਸ ਦੇ ਪਲਾਟ ਦੇ ਨਾਲ ਲੱਗਦੇ ਜੰਗਲਾਤ ਪਾਰਕ ਦੇ ਨੁਕਸਾਨ ਦੀ ਰਿਪੋਰਟ ਨਾ ਕਰਨ ਲਈ ਉਸਤੋਂ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ ਲਈ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Written By
The Punjab Wire