Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਗੁਰਦਾਸਪੁਰ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
  • PublishedFebruary 22, 2023

ਹਵਾਲਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਫ਼ਤ ਕਾਨੂੰਨੀ ਸਵੇਾਵਾਂ ਬਾਰੇ ਦੱਸਿਆ

ਗੁਰਦਾਸਪੁਰ, 22 ਫਰਵਰੀ ( ਮੰਨਣ ਸੈਣੀ )। ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਅਜੀਤਪਾਲ ਸਿੰਘ, ਵਧੀਕ ਸੈਸ਼ਨ ਜੱਜ, ਗੁਰਦਾਸਪੁਰ, ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਰਮਨੀਤ ਕੌਰ, ਪ੍ਰਿੰਸੀਪਲ ਜੱਜ (ਜੁਵੇਨਾਇਲ ਜਸਟਿਸ ਬੋਰਡ), ਗੁਰਦਾਸਪੁਰ ਵੱਲੋ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦੀਆਂ ਬੈਰਕਾਂ, ਜੇਲ੍ਹ ਦੇ ਹਸਪਤਾਲ ਅਤੇ ਲੰਗਰ ਹਾਲ ਦਾ ਦੌਰਾ ਕੀਤਾ ਗਿਆ ਅਤੇ ਇਹਨਾਂ ਬੈਰਕਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਜਿਸ ਵੀ ਹਵਾਲਾਤੀ ਕੋਲ ਵਕੀਲ ਨਹੀਂ ਹੈ ਉਹ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਿਖੇ ਰਾਬਤਾ ਕਰਕੇ ਮੁਫ਼ਤ ਵਕੀਲ ਲੈ ਸਕਦੇ ਹਨ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।    

Written By
The Punjab Wire