ਗੁਰਦਾਸਪੁਰ, 25 ਫਰਵਰੀ (ਦੀ ਪੰਜਾਬ ਵਾਇਰ)। ਦਸ ਦਿਨ ਪਹਿਲਾਂ ਦੁਕਾਨ ਦੇ ਬਾਹਰੋਂ ਇੱਕ ਵਿਅਕਤੀ ਦਾ ਚੋਰੀ ਹੋਏ ਮੋਟਰਸਾਈਕਲ ਦਾ ਅਖੀਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਇਹ ਮਾਮਲਾ ਫਿਲਹਾਲ ਥਾਣਾ ਸਿਟੀ ਪੁਲਸ ਨੇ ਅਣਪਛਾਤੇ ਚੋਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਕੁਲਵੰਤ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਗੋਬਿੰਦ ਨਗਰ ਕਲੋਨੀ ਬਟਾਲਾ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਹ ਬੀਤੀ 14 ਫਰਵਰੀ ਨੂੰ ਆਪਣੇ ਮੋਟਰਸਾਈਕਲ ਨੰਬਰ ਪੀਬੀ 06 ਏਜੇ 2857 ਸਪਲੈਂਡਰ ’ਤੇ ਜੇਲ ਰੋਡ ’ਤੇ ਸਥਿਤ ਅਕਾਲ ਦਸਤਾਰ ਕੇਂਦਰ ਤੋਂ ਦਸਤਾਰ ਸਜਾਉਣ ਲਈ ਗਿਆ ਸੀ। ਜਦਕਿ ਉਹ ਆਪਣੇ ਮੋਟਰਸਾਈਕਲ ਨੂੰ ਦੁਕਾਨ ਦੇ ਬਾਹਰੋਂ ਤਾਲਾ ਲਗਾ ਕੇ ਖੁਦ ਦੁਕਾਨ ‘ਤੇ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਸਾਮਾਨ ਖਰੀਦ ਕੇ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਮੋਟਰਸਾਈਕਲ ਗਾਇਬ ਸੀ। ਜਿਸ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ।
Recent Posts
- ਵਪਾਰ ਮੰਡਲ ਗੁਰਦਾਸਪੁਰ ਦੀ ਤਿੱਖੀ ਚੇਤਾਵਨੀ: “ਸੁਰੱਖਿਆ ਨਹੀਂ ਤਾਂ ਵਪਾਰ ਨਹੀਂ”, ਵਿਗੜਦੀ ਕਾਨੂੰਨ-ਵਿਵਸਥਾ ‘ਤੇ ਸਰਕਾਰ ਨੂੰ ਘੇਰਿਆ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
- ਐਸਐਸਪੀ ਦਫ਼ਤਰ ਬਰਨਾਲਾ ਤਾਇਨਾਤ ਸੀਨੀਅਰ ਸਹਾਇਕ 10 ਹਜਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਬਲਾਕ ਪੱਧਰੀ ਓਰੀਐਂਟੇਸ਼ਨ- ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਨੇ ਲਈ ਟ੍ਰੇਨਿੰਗ
- ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਦਿੱਤੀ ਨਵੀਂ ਰਫ਼ਤਾਰ: 34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 12 ਮੁੱਖ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਰੱਖਿਆ ਨੀਂਹ ਪੱਥਰ