ਗੁਰਦਾਸਪੁਰ, 14 ਮਾਰਚ (ਦੀ ਪੰਜਾਬ ਵਾਇਰ)। ਪਿੰਡ ਨਾਨੋਵਾਲ ਜਿੰਦਾਂ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੇ ਨੌਕਰੀ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰੀ। ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਨੋਵਾਲ ਜਿੰਦਾ ਨੇ ਦੱਸਿਆ ਕਿ ਉਹ ਬੇਰੁਜ਼ਗਾਰ ਹੈ। ਜਿਸ ਦੇ ਚਲਦਿਆਂ ਉਹ ਮੁਲਜ਼ਮਾਂ ਦੇ ਸੰਪਰਕ ਵਿੱਚ ਆਇਆ। ਉਸ ਦੀ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ, ਉਨ੍ਹਾਂ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ। ਇਸ ਦੇ ਲਈ ਉਸ ਤੋਂ 5.50 ਲੱਖ ਰੁਪਏ ਲਏ ਗਏ ਸਨ। ਪੈਸੇ ਲੈਣ ਤੋਂ ਬਾਅਦ ਵੀ ਉਸ ਨੂੰ ਨੌਕਰੀ ਨਹੀਂ ਦਿੱਤੀ ਗਈ। ਜਦੋਂ ਉਸ ਨੇ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗੇ। ਤਫਤੀਸ਼ੀ ਅਫਸਰ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ.ਦੇਹਾਤੀ ਵੱਲੋਂ ਕੀਤੀ ਪੜਤਾਲ ਉਪਰੰਤ ਦੋਸ਼ੀ ਕੁਲਦੀਪ ਸਿੰਘ, ਕੁਲਵੰਤ ਸਿੰਘ ਅਤੇ ਜਸਬੀਰ ਕੌਰ ਵਾਸੀ ਪਸਵਾਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
Recent Posts
- ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਦੀਨਾਨਗਰ ਅਤੇ ਧਾਰੀਵਾਲ ਵਿੱਚ ਬਾਜ਼ਾਰ ਰਹੇ ਬੰਦ, ਕਰਫਿਊ ਵਰਗੇ ਹਾਲਾਤ
- ਸਰਕਾਰ ਦੀ ਸਖ਼ਤੀ- ਪੰਜਾਬ ਵਿਜੀਲੈਂਸ ਮੁਖੀ ਐਸਪੀਐਸ ਪਰਮਾਰ ਸਮੇਤ ਤਿੰਨ ਅਧਿਕਾਰੀਆਂ ਦੀ ਮੁਅੱਤਲੀ, ਡਰਾਈਵਿੰਗ ਲਾਇਸੈਂਸ ਘੁਟਾਲੇ ਦੀ ਜਾਂਚ ‘ਚ ਲਾਪਰਵਾਹੀ ਦੇ ਦੋਸ਼
- ਫ਼ਿਰੋਜ਼ਪੁਰ ਮੰਡਲ ਕਮਿਸ਼ਨਰ ਦਫ਼ਤਰ ਦੀਆਂ ਗ਼ੈਰ-ਕਾਨੂੰਨੀ ਬਦਲੀਆਂ ਅਤੇ ਪ੍ਰਮੋਸ਼ਨਾਂ ‘ਚ ਦੇਰੀ ਵਿਰੁੱਧ ਕਰਮਚਾਰੀ ਯੂਨੀਅਨ ਦਾ ਸਖ਼ਤ ਵਿਰੋਧ
- ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ : ਜਗਰੂਪ ਸਿੰਘ ਸੇਖਵਾਂ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ 26 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਕਰਵਾਏਗਾ ਵਾਕਥਨ