Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਗੁਰਦਾਸਪੁਰ

ਪਿੰਡ ਆਦੀਆਂ ਵਿਖੇ 17 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 7ਵਾਂ ਵਿਸ਼ੇਸ਼ ਕੈਂਪ

ਪਿੰਡ ਆਦੀਆਂ ਵਿਖੇ 17 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 7ਵਾਂ ਵਿਸ਼ੇਸ਼ ਕੈਂਪ
  • PublishedMarch 16, 2023

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ

ਪਿੰਡ ਆਦੀਆਂ ਅਤੇ ਨਜ਼ਦੀਕੀ ਸਰਹੱਦੀ ਪਿੰਡ ਚੌਂਤਰਾ, ਸਲਾਚ, ਥੰਮਣ ਅਤੇ ਸ਼ਾਹਪੁਰ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 16 ਮਾਰਚ ( ਮੰਨਣ ਸੈਣੀ) । ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਹੱਦੀ ਖੇਤਰ ਦੇ ਵਿਕਾਸ ਲਈ ਚਲਾਏ ਜਾ ਰਹੇ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਤਹਿਸੀਲ ਦੀਨਾਨਗਰ ਦੇ ਸਰਹੱਦੀ ਪਿੰਡ ਆਦੀਆਂ ਗੁਰਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਿਤੀ 17 ਮਾਰਚ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 6 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਆਦੀਆਂ ਤੋਂ ਇਲਾਵਾ ਸਰਹੱਦੀ ਪਿੰਡ ਚੌਂਤਰਾ, ਸਲਾਚ, ਥੰਮਣ ਅਤੇ ਸ਼ਾਹਪੁਰ ਦੇ ਵਸਨੀਕ ਵੀ ਭਾਗ ਲੈਣਗੇ। ਪਿੰਡ ਆਦੀਆਂ ਵਿਖੇ ਇਹ 7ਵਾਂ ਕੈਂਪ ਲਗਾਇਆ ਜਾ ਰਿਹਾ ਹੈ ਜਦਕਿ ਇਸਤੋਂ ਪਹਿਲਾਂ ਝਬਕਰਾ, ਡੇਰਾ ਬਾਬਾ ਨਾਨਕ, ਸ਼ਹੂਰਕਲਾਂ, ਠੇਠਰਕੇ, ਇਸਲਾਮਪੁਰ ਅਤੇ ਗੁਰਚੱਕ ਵਿਖੇ ਵੀ ਅਬਾਦ ਕੈਂਪ ਲਗਾਏ ਜਾ ਚੁੱਕੇ ਹਨ।

ਪਿੰਡ ਆਦੀਆਂ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗਣ ਵਾਲੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਬਦ ਕੈਂਪ ਦੌਰਾਨ ਮਿਲਟਰੀ/ ਪੈਰਾ ਮਿਲਟਰੀ/ ਪੁਲਿਸ ਅਧਿਕਾਰੀਆਂ ਵੱਲੋਂ ਫ਼ੌਜ/ ਪੁਲਿਸ ਵਿੱਚ ਭਰਤੀ ਸਬੰਧੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਪਿੰਡ ਆਦੀਆਂ, ਚੌਂਤਰਾ, ਸਲਾਚ, ਥੰਮਣ ਅਤੇ ਸ਼ਾਹਪੁਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।

Written By
The Punjab Wire