ਗੁਰਦਾਸਪੁਰ, 22 ਮਾਰਚ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ 24 ਮਾਰਚ ਤੋਂ ਸੇਵਾ ਕੇਂਦਰ ਆਮ ਵਾਂਗ ਕੰਮ ਕਰਨਗੇ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
- ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ