Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਕ੍ਰਾਇਮ ਗੁਰਦਾਸਪੁਰ

ਸ਼ਰਾਬੀ ਪਿਓ ਨੇ ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

ਸ਼ਰਾਬੀ ਪਿਓ ਨੇ ਨਾਬਾਲਿਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ
  • PublishedMarch 25, 2023

ਗੁਰਦਾਸਪੁਰ 25 ਮਾਰਚ 2023 (ਦੀ ਪੰਜਾਬ ਵਾਇਰ)। ਇੱਕ ਸ਼ਰਾਬੀ ਕਲਯੁਗੀ ਪਿਉ ਵਲੋਂ ਆਪਣੀ ਸਗੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਪੁਲਿਸ ਜਿਲਾ ਗੁਰਦਾਸਪੁਰ ਦੇ ਇੱਕ ਪਿੰਡ ਦਾ ਹੈ ਜਿੱਥੇ ਪੁਲਿਸ ਵੱਲੋਂ ਬੱਚੀ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਦੋਸ਼ੀ ਕਲਯੁਗੀ ਪਿਉ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਉਸਦੀ ਸ਼ਾਦੀ 13 ਸਾਲ ਪਹਿਲਾਂ ਹੋਈ ਸੀ ਅਤੇ ਉਸਦੀਆਂ ਦੋ ਲੜਕੀਆਂ ਹਨ। ਦੋਸੀ ਸਰਾਬ ਪੀਣ ਦਾ ਆਦੀ ਹੈ ਮਿਤੀ 21 ਮਾਰਚ ਨੂੰ ਉਹ ਆਪਣੇ ਸਕੇ ਸਬੰਧੀਆਂ ਦੇ ਘਰ ਕਿਸੇ ਕੰਮ ਗਈ ਸੀ। 24 ਮਾਰਚ ਨੂੰ ਜਦ ਉਹ ਘਰ ਵਾਪਿਸ ਆਈ ਤਾਂ ਉਸਦੀ 11 ਸਾਲ ਦੀ ਬੱਚੀ ਨੇ ਰੋਂਦੇ ਹੋਏ ਦੱਸਿਆ ਕਿ ਅੱਜ ਸਵੇਰੇ ਉਸਦੇ ਪਿਓ ਨੇ ਉਸ ਨਾਲ ਬਹੁਤ ਗੰਦੇ ਕੰਮ ਕੀਤੇ ਹਨ। ਇਸ ਸਬੰਧੀ ਥਾਣੇ ਵਿੱਚ ਪੋਸਕੋ ਐਕਟ ਅਤੇ ਦਫ਼ਾ 376 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Written By
The Punjab Wire