Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ,ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ,ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
  • PublishedApril 14, 2023

ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ

ਚੰਡੀਗੜ੍ਹ, 23 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।

ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

Written By
The Punjab Wire