Close

Recent Posts

ਗੁਰਦਾਸਪੁਰ

ਸੁਮਿਤ ਭੱਲਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ

ਸੁਮਿਤ ਭੱਲਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ
  • PublishedMay 3, 2023

ਗੁਰਦਾਸਪੁਰ, 3 ਮਈ 2023 (ਦੀ ਪੰਜਾਬ ਵਾਇਰ ) – ਸ੍ਰੀ ਸੁਮਿਤ ਭੱਲਾ, ਵਿਲੋਂ ਅੱਜ ਬਤੌਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ ਗਿਆ। ਅਹੁਦਾ ਸੰਭਾਲ਼ਣ ਉਪਰੰਤ ਸ੍ਰੀ ਸੁਮਿਤ ਭੱਲਾ ਨੇ ਕਿਹਾ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨਾਲਸਾ ਦੀਆਂ ਸਕੀਮਾਂ, ਜੋ ਚੱਲ ਰਹੀਆਂ ਹਨ ਉਹਨਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਮੁਫਤ ਕਾਨੂੰਨੀ ਸਹਾਇਤਾ ਤਹਿਤ ਜਿਲ੍ਹੇ ਵਿੱਚ ਅਤੇ ਸਬ-ਡਵੀਜ਼ਨ, ਸਕੂਲਾਂ ਕਾਲਜਾਂ ਅਤੇ ਕਸਬਿਆਂ ਵਿੱਚ ਵੱਧ ਤੋਂ ਵੱਧ ਤੋਂ ਲੋਕਾਂ ਨੂੰ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਉਣਗੇ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੇ ਸਬੰਧੀ ਕਿਸੇ ਵੀ ਕਿਸਮ ਦੀ ਸਲਾਹ ਮਸ਼ਵਰਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਕਚਿਹਰੀਆਂ ਗੁਰਦਾਸਪੁਰ ਵਿਖੇ ਸਥਾਪਿਤ ਮੀਡੀਏਸ਼ਨ ਕੇਂਦਰ ਵਿੱਚ ਲੋਕਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਵੀ ਕੀਤਾ ਜਾਂਦਾ ਹੈ।

Written By
The Punjab Wire