Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

8 ਮਈ ਨੂੰ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਲੱਗੇਗਾ ਖੂਨਦਾਨ ਕੈਂਪ

8 ਮਈ ਨੂੰ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਲੱਗੇਗਾ ਖੂਨਦਾਨ ਕੈਂਪ
  • PublishedMay 4, 2023

ਗੁਰਦਾਸਪੁਰ, 4 ਮਈ 2023 (ਦੀ ਪੰਜਾਬ ਵਾਇਰ)। ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 8 ਮਈ 2023 ਨੂੰ ਸਵੇਰੇ 10:00 ਵਜੇ ਗੋਲਡਨ ਗਰੁੱਪ ਆਫ ਇੰਸਟੀਚਿਊਟਸ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਕਾਲਜ ਦੇ ਵਿਦਿਆਰਥੀਆਂ, ਖੇਡ ਕਲੱਬਾਂ ਦੇ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਕਿਸੇ ਦੀ ਬੇਸ਼ਕੀਮਤੀ ਜ਼ਿੰਦਗੀ ਬਚਾਈ ਜਾ ਸਕਦੀ ਹੈ, ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਵਾਲੇ ਦਾਨੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ।

Written By
The Punjab Wire