ਚੰਡੀਗੜ੍ਹ, 25 ਮਈ 2023 (ਦੀ ਪੰਜਾਬ ਵਾਇਰ)। ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਭਾਰਤ ਦੇ ਪੰਜਾਬ ਸਮੇਤ 4 ਰਾਜਾਂ ਅਤੇ ਯੂਟੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦੀ ਖਬਰ ਹੈ। ਆਸਟ੍ਰੇਲੀਅਨ ਅਖਬਾਰ ਸਿਡਨੀ ਮਾਰਨਿੰਗ ਹੇਰਾਲਡ ਮੁਤਾਬਕ ਆਸਟ੍ਰੇਲੀਆ ਦੀਆਂ ਦੋ ਵੱਡੀਆਂ ਯੂਨੀਵਰਸਿਟੀਆਂ ਨੇ ਪਿਛਲੇ ਹਫਤੇ ਆਪਣੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਦਾਖ਼ਲ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।ਆਸਟ੍ਰੇਲੀਆ ਦਾ ਗ੍ਰਹਿ ਵਿਭਾਗ ਕਸ਼ਮੀਰ ਸਮੇਤ ਇਨ੍ਹਾਂ 4 ਰਾਜਾਂ ਦੇ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਲਗਾਤਾਰ ਰੱਦ ਕਰ ਰਿਹਾ ਹੈ। ਪਿਛਲੇ ਮਹੀਨੇ ਆਸਟ੍ਰੇਲੀਆ ਦੀਆਂ 4 ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ‘ਤੇ ਵਿਦਿਆਰਥੀ ਵੀਜ਼ੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਸੀ।ਕਿਹਾ ਗਿਆ ਸੀ ਕਿ ਭਾਰਤੀ ਵਿਦਿਆਰਥੀ ਵੀਜ਼ਾ ਲੈ ਕੇ ਪੜ੍ਹਾਈ ਕਰਨ ਦੀ ਬਜਾਏ ਨੌਕਰੀ ਲਈ ਆਸਟ੍ਰੇਲੀਆ ਆ ਰਹੇ ਹਨ।
Recent Posts
- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ (ਕਾਹਨੂੰਵਾਨ) ਦੀ ਹਦੂਦ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
- ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ
- ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
- ਵਿਸ਼ਵ ਪੱਧਰ ’ਤੇ ਮਹਿਲਾਵਾਂ ਨੇ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ- ਸ੍ਰੀਮਤੀ ਰਾਜਬੀਰ ਕੌਰ ਕਲਸੀ
- ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ