Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ ਮੁੱਖ ਖ਼ਬਰ

ਲਾਲ ਚੰਦ ਕਟਾਰੂਚੱਕ ਮਾਮਲਾ: SIT ਨੇ SC ਕਮਿਸ਼ਨ ਨੂੰ ਰਿਪੋਰਟ ਭੇਜੀ 

ਲਾਲ ਚੰਦ ਕਟਾਰੂਚੱਕ ਮਾਮਲਾ: SIT ਨੇ SC ਕਮਿਸ਼ਨ ਨੂੰ ਰਿਪੋਰਟ ਭੇਜੀ 
  • PublishedJune 13, 2023

ਚੰਡੀਗੜ੍ਹ, 13 ਜੂਨ, 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਇਕ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਲਗਾਏ ਗਏ ਦੋਸ਼ਾ ਦੇ ਮਾਮਲੇ ਵਿਚ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ  SC ਕਮਿਸ਼ਨ ਨੂੰ ਰਿਪੋਰਟ ਭੇਜ ਦਿੱਤੀ ਹੈ ।ਬੇਸ਼ੱਕ ਇਹ ਖਬਰਾਂ ਛਪੀਆਂ ਹਨ ਕੀ ਪੀੜਿਤ ਨੇ ਕਿਸੇ ਕਾਰਵਾਈ ਕਰਾਉਣ ਤੋਂ ਇਨਕਾਰ ਕੀਤਾ ਹੈ ਪਰ  ਇਸ ਰਿਪੋਰਟ ਵਿੱਚ ਕੀ ਹੈ ਇਸ ਬਾਰੇ ਅਜੇ ਸਰਕਾਰੀ ਤੌਰ ਤੇ ਕੁਝ ਨਹੀਂ ਦੱਸਿਆ ਗਿਆ।

ਦੀ ਪੰਜਾਬ ਵਾਇਰ ਨਾਲ ਗੱਲਬਾਤ ਕਰਦੇ ਹੋਏ SIT ਮੁਖੀ ਅਤੇ DIG ਬਾਰਡਰ ਨਰਿੰਦਰ ਭਰਗਵ ਨੇ ਦੱਸਿਆ ਕੀ ਮਿੱਠੇ ਸਮੇਂ ਤੇ ਉਨ੍ਹਾਂ ਆਪਣੀ ਪੜਤਾਲ ਦੀ ਰਿਪੋਰਟ ਭੇਜ ਦਿੱਤੀ ਹੈ ਪਰ ਇਸ ਵਿੱਚ ਕੀ ਹੈ ਇਹ ਦੱਸਣ ਤੋਂ ਉਨ੍ਹਾਂ ਟਾਲਾ ਵੱਟਿਆ ਦੱਸਣਯੋਗ ਹੈ ਕਿ ਕੌਮੀ ਐਸ ਸੀ ਕਮਿਸ਼ਨ ਨੇ ਇਸ ਮਾਮਲੇ ਵਿਚ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ। ਪਰ ਹੁਣ ਐਸ ਆਈ ਟੀ ਨੇ ਤਰਕ ਦਿੱਤਾ ਹੈ ਕਿ ਮੰਤਰੀ ਕਟਾਰੂਚੱਕ ਆਪ ਐਸ ਸੀ ਵਰਗ ਨਾਲ ਸਬੰਧਤ ਹਨ। 

Written By
The Punjab Wire