ਅੰੰਮਿ੍ਤਸਰ, 1 ਜੁਲਾਈ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸ਼ਨੀਵਾਰ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵੇਂ ਆਪਣੀ ਮੰਗਣੀ ਤੋਂ ਬਾਅਦ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਨ। ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਦੋਵਾਂ ਨੇ ਮੀਡੀਆ ਤੋਂ ਪੂਰੀ ਦੂਰੀ ਬਣਾਈ ਰੱਖੀ। ਇਸ ਦੌਰਾਨ ਦੋਹਾਂ ਨੇ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਫਿਲਹਾਲ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ। ਦੋਵੇਂ ਸਵੇਰੇ ਪੰਜ ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਗਏ। ਪਰਿਣੀਤੀ ਚੋਪੜਾ ਨੇ ਆਫ ਵਾਈਟ ਕਰੀਮ ਰੰਗ ਦਾ ਸੂਟ ਪਾਇਆ ਹੋਇਆ ਸੀ। ਜਦਕਿ ਰਾਘਵ ਚੱਢਾ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਦੋਵਾਂ ਨੇ ਮੱਥਾ ਟੇਕਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ। ਦੋਵਾਂ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।
Recent Posts
- ਅੰਬੇਦਕਰ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ – ਡਿਪਟੀ ਕਮਿਸ਼ਨਰ
- ਪਿੰਡ ਮੱਖਣ ਵਿੰਡੀ ‘ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ
- ਅਸੀਂ ਪੰਨੂ ਵਰਗੇ ਲੋਕਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ,14 ਤਰੀਕ ਨੂੰ ਦੇਵਾਂਗੇ ਮੂੰਹ-ਤੋੜ ਜਵਾਬ – ਬਰਿੰਦਰ ਗੋਇਲ
- ‘ਯੁੱਧ ਨਸ਼ਿਆਂ ਵਿਰੁੱਧ’: 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
- ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ