Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਕ੍ਰਾਇਮ ਮੁੱਖ ਖ਼ਬਰ

Ludhiana ‘ਚ Triple Murder: ਬਜ਼ੁਰਗ ਮਾਂ ਤੇ ਪਤਿ ਪਤਨੀ ਦਾ ਗਲਾ ਘੁੱਟ ਕੇ ਕਤਲ; ਇੱਕੋ ਕਮਰੇ ‘ਚੋਂ ਮਿਲੀਆਂ ਤਿੰਨੋਂ ਲਾਸ਼ਾਂ

Ludhiana ‘ਚ Triple Murder: ਬਜ਼ੁਰਗ ਮਾਂ ਤੇ ਪਤਿ ਪਤਨੀ ਦਾ ਗਲਾ ਘੁੱਟ ਕੇ ਕਤਲ; ਇੱਕੋ ਕਮਰੇ ‘ਚੋਂ ਮਿਲੀਆਂ ਤਿੰਨੋਂ ਲਾਸ਼ਾਂ
  • PublishedJuly 7, 2023

ਲੁਧਿਆਣਾ, 7 ਜੁਲਾਈ 2023 (ਦੀ ਪੰਜਾਬ ਵਾਇਰ)। ਲੁਧਿਆਣਾ ਅੰਦਰ ਇੱਕੋ ਪਰਿਵਾਰ ਦੇ 3 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਸਨਸਨੀਖੇਜ਼ ਘਟਨਾ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਨਿਊ ਜਨਕਪੁਰੀ ਵਿੱਚ ਵਾਪਰੀ। ਘਟਨਾ ਦਾ ਪਤਾ ਸਵੇਰੇ 10 ਵਜੇ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਘਰ ਦੁਧ ਪਾਉਣ ਆਇਆ। ਦੁੱਧ ਲੈਣ ਲਈ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ‘ਤੇ ਉਸ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਸਨ। ਉਨ੍ਹਾਂ ਵਿਚੋਂ ਦੋ ਮੰਜੇ ‘ਤੇ ਲੇਟੇ ਹੋਏ ਸਨ ਅਤੇ ਇਕ ਉਸੇ ਕਮਰੇ ਵਿਚ ਹੇਠਾਂ ਫਰਸ਼ ‘ਤੇ ਲੇਟਿਆ ਹੋਇਆ ਸੀ। ਮ੍ਰਿਤਕਾਂ ਦੀ ਪਛਾਣ ਚਮਨ ਲਾਲ, ਉਸਦੀ ਪਤਨੀ ਸੁਰਿੰਦਰ ਕੌਰ ਅਤੇ ਮਾਤਾ ਬਚਨ ਕੌਰ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 70 ਤੋਂ 90 ਸਾਲ ਦਰਮਿਆਨ ਹੈ। ਉਸਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ।

ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਇਸ ਤੀਹਰੇ ਕਤਲ ਦੀ ਸੂਚਨਾ ਅੱਜ ਸਵੇਰੇ ਹੀ ਮਿਲੀ। ਪੁਲੀਸ ਅਧਿਕਾਰੀਆਂ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ। ਵਾਰਦਾਤ ਵਾਲੀ ਥਾਂ ‘ਤੇ ਐਲਪੀਜੀ ਗੈਸ ਦੀ ਬਦਬੂ ਵੀ ਆ ਰਹੀ ਸੀ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਇਹ ਕਤਲ ਕਿੰਨੇ ਦਿਨ ਪਹਿਲਾਂ ਹੋਇਆ ਸੀ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Written By
The Punjab Wire