Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
  • PublishedJuly 7, 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

ਚੰਡੀਗੜ੍ਹ, 7 ਜੁਲਾਈ 2023 ( ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ।  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

Written By
The Punjab Wire