ਚੰਡੀਗੜ੍ਹ, 12 ਜੁਲਾਈ 2023 (ਦੀ ਪੰਜਾਬ ਵਾਇਰ)। ਹੁਣ ਤੱਕ ਦੀ ਵੱਡੀ ਖਬਰ ਹੈ ਕਿ ਪੰਜਾਬ ਸਰਕਾਰ ਦੇ ਇਤਰਾਜ਼ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਭਾਖੜਾ ਦੇ ਨੰਗਲ ਡੈਮ ਤੋਂ ਪਾਣੀ ਛੱਡਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ‘ਚ ਇਹ ਵੱਡਾ ਫੈਸਲਾ ਲਿਆ ਗਿਆ ਹੈ। ਫੈਸਲੇ ਮੁਤਾਬਕ ਤਿੰਨ ਦਿਨਾਂ ਤਕ ਪਾਣੀ ਨਹੀਂ ਛੱਡਿਆ ਜਾਵੇਗਾ। ਬੀਬੀਐਮਬੀ ਦੇ ਵਾਟਰ ਰੈਗੂਲੇਸ਼ਨ ਵਿਭਾਗ ਦੇ ਡਿਪਟੀ ਚੀਫ਼ ਇੰਜੀਨੀਅਰ ਨੇ ਮੰਗਲਵਾਰ 11 ਜੁਲਾਈ ਨੂੰ ਕਿਹਾ ਸੀ ਕਿ 13 ਜੁਲਾਈ ਨੂੰ 16000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਤੋਂ ਬਾਅਦ ਅੱਜ ਬੁੱਧਵਾਰ ਨੂੰ ਹੋਈ ਮੀਟਿੰਗ ‘ਚ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਜਿਸ ਨਾਲ ਪਾਣੀ ਛੱਡਣ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਾ ਵਾਸੀਆਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ। ਪੰਜਾਬ ਸਰਕਾਰ ਨੇ ਨੰਗਲ ਡੈਮ ਤੋਂ ਪਾਣੀ ਛੱਡਣ ‘ਤੇ ਬੀਬੀਐਮਬੀ ਕੋਲ ਸਖ਼ਤ ਇਤਰਾਜ਼ ਪ੍ਰਗਟਾਇਆ। ਸਰਕਾਰ ਦੀ ਗੱਲ ਸੁਣਨ ਤੋਂ ਬਾਅਦ ਬੋਰਡ ਨੇ ਅੱਜ ਪਾਣੀ ਛੱਡਣ ਦਾ ਫੈਸਲਾ ਵਾਪਸ ਲਿਆ। ਸਥਿਤੀ ਨੂੰ ਦੇਖਦੇ ਹੋਏ ਪਾਣੀ ਛੱਡਣ ਜਾਂ ਨਾ ਛੱਡਣ ਦਾ ਫੈਸਲਾ ਤਿੰਨ ਦਿਨਾਂ ਬਾਅਦ ਲਿਆ ਜਾਵੇਗਾ।
Recent Posts
- ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ*
- ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
- ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400ਥਾਵਾਂ ਤੇ ਛਾਪੇਮਾਰੀ ; 126ਗ੍ਰਿਫ਼ਤਾਰ
- ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
- ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ