ਗੁਰਦਾਸਪੁਰ, 19 ਜੁਲਾਈ 2023 (ਦੀ ਪੰਜਾਬ ਵਾਇਰ )। ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਕੋਲੋਂ ਦਰਿਆਵਾਂ ਦੇ ਨੇੜੇ ਪਾਣੀ ਆਉਣ ਕਾਰਨ ਪ੍ਰਭਾਵਤ ਹੋਏ ਸਕੂਲਾਂ ਦੀ ਲਿਸਟ ਮੰਗੀ ਹੈ। ਇਸ ਲਿਸਟ ਵਿੱਚ ਉਨ੍ਹਾਂ ਸਕੂਲਾਂ ਦਾ ਨਾਮ, ਪਤਾ, ਸੰਪਰਕ ਨੰਬਰ ਅਤੇ ਜੇਕਰ ਉਸ ਸਕੂਲ ਵਿੱਚ ਬੁਨਿਆਦੀ ਢਾਂਚੇ ਨੂੰ ਕੋਈ ਨੁਕਸਾਨ ਪਹੁੰਚਾ ਹੈ ਤਾਂ ਉਸਦੀ ਜਾਣਕਾਰੀ ਦੇਣ ਲਈ ਕਿਹਾ ਹੈ। ਇਸਦੇ ਨਾਲ ਹੀ ਫੂਡ ਕਮਿਸ਼ਨ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਆਂਗਨਵਾੜੀ ਕੇਂਦਰਾਂ ਸਬੰਧੀ ਵੀ ਜਾਣਕਾਰੀ ਮੰਗੀ ਗਈ ਹੈ। ਫੂਡ ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਪਰੋਕਤ ਸਾਰੀ ਜਾਣਕਾਰੀ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਹੱਈਆ ਕਰਵਾਉਣ ਲਈ ਕਿਹਾ ਹੈ।
Recent Posts
- ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ
- ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਹਿਦਾਇਤਾਂ ਜਾਰੀ
- ਅਗਰਵਾਲ ਸਭਾ ਗੁਰਦਾਸਪੁਰ ਵੱਲੋਂ 54ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ; ਲੋੜਵੰਦ ਪਰਿਵਾਰਾਂ ਦੀ ਸੇਵਾ ਦੇ 4 ਸਾਲ ਮੁਕੰਮਲ
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ