Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਬਿਊਰੋ ਵੱਲੋਂ ਕਿੱਲਿਆਂਵਾਲੀ ਥਾਣੇ ਦਾ ਐਸ.ਐਚ.ਓ. 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਕਿੱਲਿਆਂਵਾਲੀ ਥਾਣੇ ਦਾ ਐਸ.ਐਚ.ਓ. 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ
  • PublishedJuly 19, 2023

ਚੰਡੀਗੜ੍ਹ, 19 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਥਾਣੇ ਦੇ ਐਸ.ਐਚ.ਓ. ਇਕਬਾਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ ਨੂੰ ਸਿਰਸਾ ਦੇ ਇੱਕ ਪਿੰਡ ਨੀਲਿਆਂਵਾਲੀ ਦੇ ਵਾਸੀ ਭੀਮ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚਓ ਨੇ ਉਸ ਦੇ ਲੜਕੇ ਖ਼ਿਲਾਫ਼ ਦਰਜ ਝੂਠੀ ਸ਼ਿਕਾਇਤ ਨੂੰ ਖਾਰਜ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 15,000 ਰੁਪਏ ਵਿੱਚ ਤੈਅ ਹੋਇਆ ਸੀ।

Written By
The Punjab Wire