Close

Recent Posts

ਖੇਡ ਸੰਸਾਰ ਪੰਜਾਬ ਮੁੱਖ ਖ਼ਬਰ

ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ

ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ
  • PublishedJuly 29, 2023

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

ਚੰਡੀਗੜ੍ਹ, 29 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।

ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
————

Written By
The Punjab Wire