Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ

ਵਿਰਾਸਤੀ ਮੰਚ ਬਟਾਲਾ ਨੇ ਬਟਾਲਾ ਸ਼ਹਿਰ ਨਾਲ ਸਬੰਧਤ ਇਤਿਹਾਸਕ ਹਸਤੀਆਂ ਦੀਆਂ ਯਾਦਗਾਰਾਂ ਬਣਾਉਣ ਦੀ ਮੰਗ ਕੀਤੀ

ਵਿਰਾਸਤੀ ਮੰਚ ਬਟਾਲਾ ਨੇ ਬਟਾਲਾ ਸ਼ਹਿਰ ਨਾਲ ਸਬੰਧਤ ਇਤਿਹਾਸਕ ਹਸਤੀਆਂ ਦੀਆਂ ਯਾਦਗਾਰਾਂ ਬਣਾਉਣ ਦੀ ਮੰਗ ਕੀਤੀ
  • PublishedJuly 30, 2023

ਯਾਦਗਾਰਾਂ ਬਣਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਬਟਾਲਾ ਦੇ ਇਤਿਹਾਸ ਤੋਂ ਹੋ ਸਕਣਗੀਆਂ ਜਾਣੂ – ਪ੍ਰਧਾਨ ਬਲਦੇਵ ਸਿੰਘ ਰੰਧਾਵਾ

ਬਟਾਲਾ, 30 ਜੁਲਾਈ 2023 ( ਦੀ ਪੰਜਾਬ ਵਾਇਰ)। ਵਿਰਾਸਤੀ ਮੰਚ ਬਟਾਲਾ ਨੇ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਬਟਾਲਾ ਦੇ ਵਿਧਾਇਕ ਅਤੇ ਨਗਰ ਨਿਗਮ ਬਟਾਲਾ ਦੇ ਮੇਅਰ ਕੋਲੋਂ ਮੰਗ ਕੀਤੀ ਹੈ ਕਿ ਬਟਾਲਾ ਸ਼ਹਿਰ ਦੇ ਇਤਿਹਾਸ ਨਾਲ ਸਬੰਧਤ ਅਹਿਮ ਇਤਿਹਾਸਕ ਹਸਤੀਆਂ ਦੀ ਯਾਦ ਵਿੱਚ ਬਟਾਲਾ ਸ਼ਹਿਰ ਦੇ ਚੌਂਕਾਂ ਦਾ ਨਾਮਕਰਨ ਕਰਕੇ ਉਨ੍ਹਾਂ ਦੀਆਂ ਢੁਕਵੀਆਂ ਯਾਦਗਾਰਾਂ ਬਣਾਈਆਂ ਜਾਣ।

ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਇਹ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਬਟਾਲਾ ਸ਼ਹਿਰ ਦੇ ਇਤਿਹਾਸ ਵਿੱਚ ਉੱਘਾ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਹਸਤੀਆਂ ਦੀਆਂ ਯਾਦਗਾਰਾਂ ਬਣਾਉਣ ਲਈ ਇੱਕ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ ਅਤੇ ਨਾਲ ਹੀ ਸਰਕਾਰ ਤੇ ਪ੍ਰਸ਼ਾਸਨ ਤੱਕ ਇਹ ਮੰਗ ਉਠਾਈ ਜਾਵੇਗੀ।

ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਬਟਾਲਾ ਸ਼ਹਿਰ ਬਟਾਲਾ ਦੇ ਬਾਨੀ ਰਾਮ ਦੇਓ ਭੱਟੀ ਦੀ ਯਾਦਗਾਰ ਬਣਾਈ ਜਾਵੇ। ਉਸ ਤੋਂ ਬਾਅਦ ਸ਼ਹਿਰ ਵਿੱਚ ਇੱਕ ਚੌਂਕ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਪਰਪਿਤ ਕਰਕੇ ਖੂਬਸੂਰਤ ਯਾਦ ਉਸਾਰੀ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜਿਨ੍ਹਾਂ ਨੇ ਦੋ ਵਾਰ ਬਟਾਲਾ ਸ਼ਹਿਰ ਨੂੰ ਫ਼ਤਹਿ ਕੀਤਾ ਸੀ ਉਨ੍ਹਾਂ ਦੀ ਯਾਦ ਵਿੱਚ ਜਲੰਧਰ ਬਾਈਪਾਸ ਚੌਂਕ ਦਾ ਨਾਮ ਰੱਖ ਕੇ ਇੱਕ ਵੱਡਾ ਬੁੱਤ ਸਥਾਪਤ ਕੀਤਾ ਜਾਵੇ। ਇਸ ਦੇ ਨਾਲ ਸਰਦਾਰਨੀ ਸਦਾ ਕੌਰ ਜੋ ਮਿਸਲਾਂ ਦੇ ਦੌਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਦੌਰਾਨ ਬਟਾਲਾ ਸ਼ਹਿਰ ਉੱਪਰ ਰਾਜ ਕਰਦੇ ਹਨ ਅਤੇ ਨਾਰੀ ਸਸ਼ਕਤੀਕਰਨ ਦੀ ਬਹੁਤ ਵੱਡੀ ਉਦਾਹਰਨ ਹਨ ਜਿਸ ਕਾਰਨ ਉਨ੍ਹਾਂ ਦਾ ਬੁੱਤ ਵੀ ਸ਼ਹਿਰ ਵਿੱਚ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਜਿਨ੍ਹਾਂ ਦਾ ਵਿਆਹ ਬਟਾਲਾ ਵਿਖੇ ਹੋਇਆ ਸੀ ਅਤੇ ਉਹ ਮਹਾਨ ਜਰਨੈਲ ਹੋਏ ਸਨ, ਉਨ੍ਹਾਂ ਦੀ ਯਾਦ ਵਿੱਚ ਵੀ ਚੌਂਕ ਦਾ ਨਾਮ ਰੱਖਿਆ ਜਾਵੇ। ਪ੍ਰਧਾਨ ਬਲਦੇਵ ਸਿੰਘ ਨੇ ਅੱਗੇ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਜੋ ਕਿ ਬਟਾਲਾ ਸ਼ਹਿਰ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੀਆਂ ਸ਼ਹਿਰ ਵਿੱਚ ਮੌਜੂਦ ਯਾਦਗਾਰਾਂ ਦੀ ਸੰਭਾਲ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਆਦਮ ਕੱਦ ਬੁੱਤ ਵੀ ਸਥਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਿਸਲਾਂ ਦੇ ਦੌਰ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਅਧੀਨ ਵੀ ਬਟਾਲਾ ਰਿਹਾ ਹੈ ਅਤੇ ਸ. ਜੱਸਾ ਸਿੰਘ ਰਾਮਗੜ੍ਹੀਆ ਚੌਂਕ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਜਾਵੇ।

ਵਿਰਾਸਤੀ ਮੰਚ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਸ਼ਹੀਦ ਸੁੱਖਾ ਸਿੰਘ, ਮਹਿਤਾਬ ਸਿੰਘ ਚੌਂਕ ਵੱਲ ਵਿਸ਼ੇਸ਼ ਧਿਆਨ ਦੇ ਕੇ ਇਸਨੂੰ ਖੂਬਸੂਰਤ ਦਿੱਖ ਦਿੱਤੀ ਜਾਵੇ। ਇਸਦੇ ਨਾਲ ਵਿਰਾਸਤੀ ਮੰਚ ਨੇ ਮੰਗ ਕੀਤੀ ਕਿ ਸ਼ਿਵ ਬਟਾਲਵੀ ਦੇ ਬੁੱਤ ਅਤੇ ਉਸਦੀ ਯਾਦਗਾਰ, ਸੁਰਜੀਤ ਸਿੰਘ ਹਾਕੀ ਖਿਡਾਰੀ ਦੇ ਬੁੱਤ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਿਰਾਸਤੀ ਮੰਚ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਉਪਰੋਕਤ ਇਤਿਹਾਸ ਹਸਤੀਆਂ ਜੋ ਕਿ ਬਟਾਲਾ ਸ਼ਹਿਰ ਨਾਲ ਹੀ ਸਬੰਧਤ ਹਨ ਉਨ੍ਹਾਂ ਦੀਆਂ ਯਾਦਗਾਰਾਂ ਬਣਨ ਨਾਲ ਬਟਾਲਾ ਸ਼ਹਿਰ ਦੇ ਇਤਿਹਾਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣਗੀਆਂ।

ਮੀਟਿੰਗ ਦੌਰਾਨ ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਸ. ਬਲਦੇਵ ਸਿੰਘ ਰੰਧਾਵਾ, ਇੰਦਰਜੀਤ ਸਿੰਘ ਹਰਪੁਰਾ, ਕੁਲਵਿੰਦਰ ਸਿੰਘ ਲਾਡੀ ਜੱਸਲ, ਪ੍ਰੋ. ਜਸਬੀਰ ਸਿੰਘ, ਸ਼ੇਰੇ ਪੰਜਾਬ ਸਿੰਘ ਕਾਹਲੋਂ, ਜਤਿੰਦਰਪਾਲ ਸਿੰਘ ਵਿੱਕੀ ਭਾਟੀਆ, ਵਰਿੰਦਰ ਸਿੰਘ ਅੰਮੋਨੰਗਲ, ਐਡਵੋਕੇਟ ਐੱਚ.ਐੱਸ. ਮਾਂਗਟ, ਅਨੁਰਾਗ ਮਹਿਤਾ, ਬਲਵਿੰਦਰ ਸਿੰਘ ਪੰਜਗਰਾਈਆਂ, ਵੈਬੀਜੋਤ ਸਿੰਘ ਕਾਹਲੋਂ, ਹਰਬਖਸ਼ ਸਿੰਘ ਕਲਸੀ ਵੀ ਹਾਜ਼ਰ ਸਨ।   

Written By
The Punjab Wire