ਚੰਡੀਗੜ੍ਹ, 11 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਭਾਸ਼ਣ ਖਤਮ ਕਰਦਿਆਂ ਹੀ ਉਨ੍ਹਾਂ ਨੂੰ ਚੱਕਰ ਆ ਗਿਆ। ਉਨ੍ਹਾਂ ਨੂੰ ਸਟੇਜ ‘ਤੇ ਹੀ ਫਸਟ ਏਡ ਦਿੱਤੀ ਗਈ।ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ।ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਿਆ।
Recent Posts
- ਤਿੰਨ ਪੀੜ੍ਹੀਆਂ ਤੋਂ ਦੁਕਾਨਾਂ ਚਲਾ ਰਹੇ ਵਪਾਰੀਆਂ ਨੂੰ ‘ਆਪ’ ਸਰਕਾਰ ਦਾ ਦੀਵਾਲੀ ਤੋਹਫ਼ਾ, ਰਮਨ ਬਹਿਲ ਨੇ 50 ਦੁਕਾਨਦਾਰਾਂ ਨੂੰ ਵੰਡੇ ਫਾਰਮ
- ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- 42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ
- ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ
- ਪੀਸੀਐੱਸ ਪ੍ਰੀਖਿਆ ਨੂੰ ਹਾਈਜੈਕ ਕੀਤੇ ਜਾਣ ਅਤੇ ਨੀਟ ਪੇਪਰ ਲੀਕ ਮਾਮਲੇ ਵਿੱਚ ਕੀ ਫ਼ਰਕ ਹੈ? — ਸੁਨੀਲ ਜਾਖੜ ਦਾ ‘ਆਪ’ ਨੂੰ ਸਵਾਲ