Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
  • PublishedAugust 21, 2023

ਮੁਲਜ਼ਮ ਏ.ਐਸ.ਆਈ. ਸ਼ਿਕਾਇਤ ਦੇ ਨਿਪਟਾਰੇ ਲਈ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ *

ਚੰਡੀਗੜ੍ਹ, 21 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਉਕਤ ਏ.ਐਸ.ਆਈ. ਵੱਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲ਼ੋਂ 5000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ.ਐਸ.ਆਈ. ਨੂੰ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਏ.ਐਸ.ਆਈ.ਜਗਰੂਪ ਸਿੰਘ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

Written By
The Punjab Wire