ਗੁਰਦਾਸਪੁਰ, 31 ਅਗਸਤ 2023 (ਦੀ ਪੰਜਾਬ ਵਾਇਰ)। ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਥਾਣਾ ਘੁਮਾਣ ਕਲਾਂ ਦੀ ਪੁਲੀਸ ਨੇ ਦਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਲਾਨੌਰ ਮਿੱਤਰਮਨ ਸਿੰਘ ਨੇ ਦੱਸਿਆ ਕਿ 30 ਅਗਸਤ ਨੂੰ ਪਿੰਡ ਵਿਰਕ ਵਿਖੇ ਪਾਣੀ ਦੀ ਨਿਕਾਸੀ ਰੁਕਵਾਉਣ ਦੇ ਮਸਲੇ ਦਾ ਨਿਪਟਾਰਾ ਕਰਨ ਲਈ ਪੁੱਜੇ ਸਰਕਾਰੀ ਮੁਲਾਜ਼ਮਾਂ ਹਰਜੀਤ ਸਿੰਘ, ਪ੍ਰਿਥੀਪਾਲ ਸਿੰਘ, ਜਸਪਾਲ, ਮੇਜਰ ਸਿੰਘ, ਪ੍ਰਦੀਪ ਸਿੰਘ, ਜਗਜੀਤ ਸਿੰਘ, ਡਾ. ਦਾਰਾ ਸਿੰਘ ਡਿਊਟੀ ‘ਤੇ ਸਨ, ਜਸਪਾਲ ਸਿੰਘ, ਕਰਨਜੀਤ ਸਿੰਘ ਅਤੇ ਰਾਜਬੀਰ ਸਿੰਘ ਨੇ ਗੜਬੜ ਕੀਤੀ। ਜਿਸ ਦੌਰਾਨ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ ਅਤੇ ਗੋਲੀਆਂ ਵੀ ਚਲਾਈਆਂ ਗਈਆਂ। ਇਸ ਸਬੰਧੀ ਤਫਤੀਸ਼ੀ ਅਫ਼ਸਰ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ 353, 186, 427, 336, 148, 149 ਆਈਪੀਸੀ ਅਤੇ 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Recent Posts
- ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
- ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
- ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
- ਐੱਚਪੀਵੀ ਟੀਕਾਕਰਣ ਜਾਗਰੂਕਤਾ ਲਈ ਡਾਕਟਰਾਂ ਨੇ ਆਪਣੀ ਬੱਚੀਆ ਨੂੰ ਲਗਵਾਏ ਟੀਕੇ