Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਵੋਟਰ ਜਾਗਰੂਕਤਾ ਸਾਈਕਲ ਰੈਲੀ ਨੂੰ ਏ.ਡੀ.ਸੀ. ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਵੋਟਰ ਜਾਗਰੂਕਤਾ ਸਾਈਕਲ ਰੈਲੀ ਨੂੰ ਏ.ਡੀ.ਸੀ. ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
  • PublishedOctober 27, 2023

ਗੁਰਦਾਸਪੁਰ, 27 ਅਕਤੂਬਰ 2023 (ਦੀ ਪੰਜਾਬ ਵਾਇਰ)। ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਸਾਰੇ ਯੋਗ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਇਸ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਸ ਰੈਲੀ ਦਾ ਮਨੋਰਥ ਆਮ ਲੋਕਾਂ ਨੂੰ ਆਪਣੀ ਵੋਟ ਬਣਵਾਉਣ,  ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨਾ ਵੀ ਹੈ।  

ਇਸ ਮੌਕੇ ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਲੈਕਚਰਾਰ ਅਮਰਜੀਤ ਸਿੰਘ ਪੁਰੇਵਾਲ, ਗੁਰਮੀਤ ਸਿੰਘ ਭੋਮਾ ਵੀ ਹਾਜ਼ਰ ਸਨ।  

Written By
The Punjab Wire