Close

Recent Posts

ਪੰਜਾਬ ਮੁੱਖ ਖ਼ਬਰ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ
  • PublishedNovember 11, 2023

ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਚੰਡੀਗੜ, 11 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਦੇਵੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਦੀਵਾਲੀ ਦੇ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।

ਸ. ਧਾਲੀਵਾਲ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Written By
The Punjab Wire