ਚੰਡੀਗੜ੍ਹ, 13 ਨਵੰਬਰ 2023 (ਦੀ ਪੰਜਾਬ ਵਾਇਰ)। ਦੀਵਾਲੀ ਵਾਲੀ ਰਾਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ। ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਨਿਰਧਾਰਿਤ ਕੀਤਾ ਸੀ ਪਰ ਸ਼ਾਮ 7 ਵਜੇ ਤੋਂ ਹੀ ਪਟਾਕੇ ਚਲਾਉਣ ਦਾ ਕੰਮ ਇੰਨੀ ਰਫ਼ਤਾਰ ਨਾਲ ਸ਼ੁਰੂ ਹੋ ਗਿਆ ਕਿ ਰਾਤ ਭਰ ਧਮਾਕਿਆਂ ਦੀਆਂ ਆਵਾਜ਼ਾਂ ਗੂੰਜਦੀਆਂ ਰਹੀਆਂ। ਰਾਤ 8 ਵਜੇ ਤੋਂ ਬਾਅਦ ਜਿਉਂ ਜਿਉਂ ਰਾਤ ਵਧਦੀ ਗਈ, ਪੰਜਾਬ ਭਰ ਵਿਚ ਧੂੰਏਂ ਦੀ ਚਾਦਰ ਫੈਲ ਗਈ। ਪੰਜਾਬ ਵਿੱਚ ਹਵਾ ਦੀ ਗੁਣਵੱਤਾ (AQI) ਇੰਨੀ ਖ਼ਰਾਬ ਸੀ ਕਿ ਰਾਤ ਨੂੰ ਕਿਸੇ ਦਾ ਵੀ ਦਮ ਘੁੱਟ ਸਕਦਾ ਸੀ। ਬਠਿੰਡਾ ਅਜੇ ਵੀ ਇਸ ਦੇ ਪ੍ਰਭਾਵ ਤੋਂ ਮੁਕਤ ਨਹੀਂ ਹੈ।
Recent Posts
- ਪੰਜਾਬ ਸਰਕਾਰ ਨੇ ਵਾਰਡਬੰਦੀ ਦਾ ਕੀਤਾ ਐਲਾਨ, ਮਈ ਦੇ ਆਖਰੀ ਹਫਤੇ ਹੋ ਸਕਦੀਆਂ ਨੇ ਮਿਊਂਸੀਪਲ ਚੋਣਾਂ
- ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
- ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਸ੍ਰੀ ਅਚਲੇਸ਼ਵਰ ਧਾਮ, ਬਟਾਲਾ ਵਿਖੇ ਨਤਮਸਤਕ ਹੋਏ
- ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ