Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਗੁਰਦਾਸਪੁਰ

ਅਮਰੀਕਾ ਭੇਜਣ ਦੇ ਨਾਂ ‘ਤੇ 6 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ

ਅਮਰੀਕਾ ਭੇਜਣ ਦੇ ਨਾਂ ‘ਤੇ 6 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ
  • PublishedJanuary 19, 2024

ਗੁਰਦਾਸਪੁਰ,19 ਜਨਵਰੀ 2024 (ਦੀ ਪੰਜਾਬ ਵਾਇਰ)। ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਖ਼ਿਲਾਫ਼ ਥਾਣਾ ਦੀਨਾਨਗਰ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਫਿਲਹਾਲ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਸੁਦੇਸ਼ ਕੁਮਾਰ ਪੁੱਤਰ ਬ੍ਰਿਜ ਲਾਲ ਵਾਸੀ ਆਰੀਆ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਕੁਮਾਰ ਵਿਦੇਸ਼ ਜਾ ਕੇ ਰੋਜ਼ੀ-ਰੋਟੀ ਕਮਾਉਣ ਦਾ ਇੱਛੁਕ ਸੀ। ਇਸ ਕਾਰਨ ਉਸ ਨੇ ਦੋਸ਼ੀ ਨੀਰਜ ਕੁਮਾਰ ਵਾਸੀ ਧਾਰੀਵਾਲ ਨਾਲ ਸੰਪਰਕ ਕੀਤਾ। ਦੋਸ਼ੀ ਉਸ ਦੇ ਲੜਕੇ ਨੂੰ ਅਮਰੀਕਾ ਭੇਜਣ ਦੇ ਬਹਾਨੇ ਛੇ ਲੱਖ ਰੁਪਏ ਲੈ ਗਿਆ। ਪੈਸੇ ਲੈਣ ਤੋਂ ਬਾਅਦ ਵੀ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਉਹ ਪੈਸੇ ਵਾਪਸ ਮੰਗਦੇ ਸਨ ਤਾਂ ਮੁਲਜ਼ਮ ਉਨ੍ਹਾਂ ਨਾਲ ਟਾਲ ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਸ ਨੇ ਜਾਂਚ ਤੋਂ ਬਾਅਦ ਦੋਸ਼ੀ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Written By
The Punjab Wire