Close

Recent Posts

ਗੁਰਦਾਸਪੁਰ

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ : ਆਰ.ਟੀ.ਓ ਦਵਿੰਦਰ ਕੁਮਾਰ

ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਜ਼ਰੂਰੀ : ਆਰ.ਟੀ.ਓ ਦਵਿੰਦਰ ਕੁਮਾਰ
  • PublishedFebruary 15, 2024

ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ

ਸੜਕ ਸੁਰੱਖਿਆ ਮਹੀਨੇ ਸਬੰਧੀ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਗੁਰਦਾਸਪੁਰ, 15 ਫਰਵਰੀ 2024 (ਦੀ ਪੰਜਾਬ ਵਾਇਰ )। ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫ਼ਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰਦੇ। ਇਸ ਲਈ ਇਹ ਜ਼ਰੂਰੀ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਵਿੱਚ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਿਜਨਲ ਟਰਾਂਸਪੋਰਟ ਅਫ਼ਸਰ, ਗੁਰਦਾਸਪੁਰ ਸ਼੍ਰੀ ਦਵਿੰਦਰ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਮਨਾਏ ਗਏ ਸੜਕ ਸੁਰੱਖਿਆ ਮਹੀਨੇ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਲਈ ਸੁਚੇਤ ਹੋਣਾ ਚਾਹੀਦਾ ਹੈ ਅਤੇ ਤੈਅ ਕੀਤੀ ਗਈ ਰਫ਼ਤਾਰ ਤੋਂ ਵੱਧ ਰਫ਼ਤਾਰ ਵਿੱਚ ਵਾਹਨ ਨਹੀਂ ਚਲਾਉਣੇ ਚਾਹੀਦੇ ਕਿਉਂਕਿ ਵੱਧ ਰਫ਼ਤਾਰ ਵਿੱਚ ਵਾਹਨ ਚਲਾਉਣ ਕਾਰਨ ਵੀ ਅਕਸਰ ਹਾਦਸੇ ਵਾਪਰ ਜਾਂਦੇ ਹਨ।

ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਾਸਤੇ ਤਾਇਨਾਤ ਕੀਤੀ ਗਈ ਸੜਕ ਸੁਰੱਖਿਆ ਫੋਰਸ ਵੱਲੋਂ ਵੀ ਦੁਰਘਟਨਾਵਾਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਆਪਣੇ ਛੋਟੇ ਬੱਚਿਆਂ ਨੂੰ ਕਿਸੇ ਵੀ ਕਿਸਮ ਦਾ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।

ਸੜਕ ਸੁਰੱਖਿਆ ਮਹੀਨੇ ਸਬੰਧੀ ਰਿਜਨਲ ਟਰਾਂਸਪੋਰਟ ਅਫ਼ਸਰ ਸ਼੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਸਬੰਧੀ ਵੱਖ-ਵੱਖ ਥਾਵਾਂ ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ ਉੱਪਰ ਰਿਫਲੈਕਟਿੰਗ ਟੇਪਾਂ ਲਗਾਈਆਂ ਗਈਆਂ ਤਾਂ ਜੋ ਰਾਤ ਸਮੇਂ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕੈਂਪ ਲਗਾ ਕੇ ਟਰਾਂਸਪੋਰਟਰ ਤੇ ਟਰੱਕ ਯੂਨੀਅਨਾਂ ਦੇ ਡਰਾਈਵਰਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੜਕ ਸੁਰੱਖਿਆ ਸਬੰਧੀ ਸਾਹਿਤ ਵੀ ਵੰਡਿਆ ਗਿਆ। ਇਸ ਤੋਂ ਇਲਾਵਾ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਵੀ ਲਗਾਏ ਗਏ।

Written By
The Punjab Wire