Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ
  • PublishedMarch 4, 2024

ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ

ਚੰਡੀਗੜ੍ਹ, 4 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।

Written By
The Punjab Wire