Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖਮੀ, ਮਾਮਲਾ ਦਰਜ਼

ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖਮੀ, ਮਾਮਲਾ ਦਰਜ਼
  • PublishedMarch 5, 2024

ਗੁਰਦਾਸਪੁਰ, 05 ਮਾਰਚ 2024 (ਦੀ ਪੰਜਾਬ ਵਾਇਰ)। ਢਾਬੇ ਤੋਂ ਖਾਣਾ ਖਾ ਕੇ ਪਰਤ ਰਹੇ ਨੌਜਵਾਨ ‘ਤੇ ਪੰਜ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ।ਇਸ ਸਬੰਧੀ ਪੁਲੀਸ ਥਾਣਾ ਸਿਟੀ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮਨਪ੍ਰੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਹਰੀ ਦਰਬਾਰ ਕਲੋਨੀ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਸੋਨੂੰ ਕੁਮਾਰ ਵਾਸੀ ਰਾਮ ਸ਼ਰਨਮ ਕਲੋਨੀ ਬੇਅੰਤ ਕਾਲਜ ਦੇ ਸਾਹਮਣੇ ਸਥਿਤ ਢਾਬੇ ਤੋਂ ਖਾਣਾ ਖਾ ਕੇ ਕਾਰ ਵਿੱਚ ਵਾਪਸ ਆ ਰਹੇ ਸਨ। ਜਦੋਂ ਉਹ ਮਾਨ ਕੌਰ ਸਿੰਘ ਬਾਈਪਾਸ ਪੁਲ ਕੋਲ ਪੁੱਜੇ ਤਾਂ ਮੁਲਜ਼ਮਾਂ ਦੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਦੋਂ ਉਸ ਨੇ ਕਾਰ ਰੋਕ ਕੇ ਉਨ੍ਹਾਂ ਨੂੰ ਅਜਿਹਾ ਕਰਨ ਦਾ ਕਾਰਨ ਪੁੱਛਿਆ ਤਾਂ ਮੁਲਜ਼ਮਾਂ ਨੇ ਉਸ ’ਤੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮਾਮਲੇ ਦੇ ਜਾਂਚ ਅਧਿਕਾਰੀ ਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੌਤਮ ਗਿੱਲ, ਗੌਰਵ ਗਿੱਲ ਵਾਸੀ ਗੁਰਦਾਸਪੁਰ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Written By
The Punjab Wire