ਨਵੀਂ ਦਿੱਲੀ, 19 ਮਾਰਚ 2024 (ਦੀ ਪੰਜਾਬ ਵਾਇਰ)। ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਸੰਭਾਵਨਾ ਹੈ। ‘ਆਪ’ ਨੇ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ ਵੋਟਾਂ ਨਾਲ ਹਰਾਇਆ ਸੀ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
Recent Posts
- ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
- ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ