Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਇਸ ਵਾਰ ਸੱਤਰ ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ‘ਚ ਵਿਸ਼ੇਸ਼ ਪ੍ਰੋਗਰਾਮ ਉਲੀਕੇ

ਇਸ ਵਾਰ ਸੱਤਰ ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ‘ਚ ਵਿਸ਼ੇਸ਼ ਪ੍ਰੋਗਰਾਮ ਉਲੀਕੇ
  • PublishedApril 4, 2024

ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਵੋਟ ਪਾਉਣ ਲਈ ਕੀਤਾ ਜਾ ਰਿਹਾ ਜਾਗਰੂਕ – ਵਧੀਕ ਜ਼ਿਲ੍ਹਾ ਚੋਣ ਅਧਿਕਾਰੀ

ਗੁਰਦਾਸਪੁਰ, 4 ਅਪ੍ਰੈਲ 2024 ( ਦੀ ਪੰਜਾਬ ਵਾਇਰ)। ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ਮਿਸ਼ਨ ਸਵੀਪ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ ਬੂਥਾਂ ‘ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ/ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ/ਕੈਂਪ ਆਯੋਜਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।  ਵੋਟਰ ਜਾਗਰੂਕਤਾ ਮੁਹਿੰਮ ਤਹਿਤ ਘੱਟ ਪੋਲਿੰਗ ਵਾਲੇ ਬੂਥਾਂ ਉੱਪਰ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ 5 ਅਪ੍ਰੈਲ ਨੂੰ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਸ ਤਹਿਤ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸਪੀਚ, ਵੋਟਰ ਪ੍ਰਣ, ਸਵੀਪ ਗੀਤ, ਸਵੀਪ ਸਿਗਨੇਚਰ ਮੁਹਿੰਮ ਅਤੇ ਵੋਟ ਦੀ ਮਹੱਤਤਾ ਬਾਰੇ ਨੁੱਕੜ ਨਾਟਕ ਪੇਸ਼ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ 9 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੂਰ, ਸਰਕਾਰੀ ਮਿਡਲ ਸਕੂਲ ਭਰਿਆਲ, ਸਰਕਾਰੀ ਪ੍ਰਾਇਮਰੀ ਸਕੂਲ ਝਬਕਰਾ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 12 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਮਿਡਲ ਸਕੂਲ ਕੋਟਲੀ ਸੈਣੀਆਂ ਅਤੇ ਦਾਰਾਪੁਰ ਵਿਖੇ, 15 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਉਮਰਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਬਾਦੀ, ਉਮਰਪੁਰਾ ਬਟਾਲਾ ਵਿਖੇ, 19 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ.) ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਟਾਂਡਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾੜੀ ਬੁੱਚੀਆਂ, 24 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਸੁਨੱਈਆ, ਸਰਕਾਰੀ ਪ੍ਰਾਇਮਰੀ ਸਕੂਲ ਧੀਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧੌਲਪੁਰ ਵਿਖੇ ਸਵੀਪ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ 29 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਜੌੜੀਆਂ ਕਲਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਲਾਨੌਰ, ਡੀ.ਏ.ਵੀ. ਹਾਈ ਸਕੂਲ ਕਲਾਨੌਰ, ਸਰਕਾਰੀ ਪ੍ਰਾਇਮਰੀ ਸਕੂਲ ਕਲਾਨੌਰ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ। 

Written By
The Punjab Wire