Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਨਾਮਜ਼ਦਗੀਆਂ ਦੇ ਦੂਸਰੇ ਦਿਨ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਨਾਮਜ਼ਦਗੀਆਂ ਦੇ ਦੂਸਰੇ ਦਿਨ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ
  • PublishedMay 8, 2024

ਗੁਰਦਾਸਪੁਰ, 8 ਮਈ 2024 (ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਸ੍ਰੀ ਯਸ਼ ਪੌਲ ਪੁੱਤਰ ਸ੍ਰੀ ਰਾਜ ਕੁਮਾਰ ਨੇ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਸ੍ਰੀ ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਅੱਜ ਸ੍ਰੀ ਕਰਮਜੀਤ ਸਿੰਘ, ਪੀ.ਸੀ.ਐੱਸ., ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01 ਗੁਰਦਾਸਪੁਰ ਕੋਲ ਜਮਾਂ ਕਰਵਾਏ ਹਨ।

ਸ੍ਰੀ ਕਰਮਜੀਤ ਸਿੰਘ, ਪੀ.ਸੀ.ਐੱਸ., ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ-ਕਮ-ਸਹਾਇਕ  ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01 ਗੁਰਦਾਸਪੁਰ ਨੇ ਕਿਹਾ ਕਿ ਉਮੀਦਵਾਰ ਜਾਂ ਉਨ੍ਹਾਂ ਦੇ ਤਜਵੀਜ਼ਕਾਰ ਮਿਤੀ 9, 10, 13 ਅਤੇ 14 ਮਈ 2024 ਨੂੰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਦਰਮਿਆਨ ਅਦਾਲਤ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ  ਅਫ਼ਸਰ, ਗੁਰਦਾਸਪੁਰ ਦੇ ਕਮਰਾ ਨੰਬਰ 213, ਪਹਿਲੀ ਮੰਜ਼ਿਲ, ਬਲਾਕ ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ।

ਸ੍ਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ।  ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

Written By
The Punjab Wire