ਗੁਰਦਾਸਪੁਰ, 13 ਮਈ 2024 (ਮੰਨਨ ਸੈਣੀ)। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ। ਇਸ ਤੋਂ ਪਹਿਲ੍ਹਾਂ ਬਟਾਲਾ ਤੋਂ ਗੁਰਦਾਸਪੁਰ ਤੱਕ ਇੱਕ ਵੱਡਾ ਰੋਡ ਸ਼ੌ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਰੀ ਤਾਦਾਤ ਵਿੱਚ ਵਰਕਰ ਮੌਜੂਦ ਰਹੇ। ਸ਼ੈਰੀ ਕਲਸੀ ਦੇ ਨਾਲ ਨਾਮਜ਼ਦਗੀ ਪੱਤਰ ਦਾਖਿਲ ਕਰਨ ਵੇਲੇ ਮੰਤਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸੇਖਵਾਂ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਪਠਾਨਕੋਟ ਤੋਂ ਵਿਭੂਤੀ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।
Recent Posts
- ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
- ਅਚਾਨਕ ਹੋਇਆ ਐਲਾਨ! ‘ਆਪ’ ਨੇ ਨਵੇਂ ਹਲਕਾ ਇੰਚਾਰਜ ਨੂੰ ਸੌਂਪੀ ਜ਼ਿੰਮੇਵਾਰੀ
- ਮੁਲਾਜ਼ਮਾਂ ਦੀ ‘ਮਹਾ ਹੜਤਾਲ’ ’ਤੇ ਵਿਰੋਧੀ ਧਿਰਾਂ ਨੇ ਘੇਰੀ ਪੰਜਾਬ ਸਰਕਾਰ
- ‘ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ’—ਮੁੱਖ ਮੰਤਰੀ ਭਗਵੰਤ ਮਾਨ
- ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ