Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦਾ ਮੁੱਖ ਦੋਸ਼ੀ ਗ੍ਰਿਫਤਾਰ, ਸਾਜ਼ਿਸ਼ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦਾ ਮੁੱਖ ਦੋਸ਼ੀ ਗ੍ਰਿਫਤਾਰ, ਸਾਜ਼ਿਸ਼ ਦਾ ਪਰਦਾਫਾਸ਼
  • PublishedSeptember 13, 2024

ਅੰਮ੍ਰਿਤਸਰ, 13 ਸਤੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ, ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ, ਜੋ ਕਿ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਾ ਵਸਨੀਕ ਹੈ, ਦੀ ਗ੍ਰਿਫਤਾਰੀ ਨਾਲ ਧਮਾਕੇ ਦੀ ਸਾਜ਼ਿਸ਼ ਦਾ ਮੁੱਖ ਕਿਰਦਾਰ ਬੇਨਕਾਬ ਹੋ ਗਿਆ ਹੈ। ਰੋਹਨ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਵੀ ਬਰਾਮਦ ਕੀਤਾ ਗਿਆ ਹੈ।

ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਦੀ ਕਾਰਵਾਈ ਦੌਰਾਨ ਕੀਤੀ ਗਈ ਹੈ। ਮੁੱਖ ਖੁਲਾਸੇ ਵਿੱਚ ਰੋਹਨ ਨੇ 11 ਸਤੰਬਰ 2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਸਵੀਕਾਰ ਕਰ ਲਈ ਹੈ। ਹੁਣ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ, ਜਿਸਦਾ ਉਦੇਸ਼ ਇਸ ਸਾਰੀ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨਾ ਹੈ।

ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

Written By
The Punjab Wire