Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਆਪਣੇ ਆਖਰੀ ਸਾਹ ਤੱਕ ਸੱਚ ਅਤੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ- ਵਿਧਾਇਕ ਪਾਹੜਾ

ਆਪਣੇ ਆਖਰੀ ਸਾਹ ਤੱਕ ਸੱਚ ਅਤੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ- ਵਿਧਾਇਕ ਪਾਹੜਾ
  • PublishedOctober 5, 2024

ਗੁਰਦਾਸਪੁਰ, 5 ਅਕਤੂਬਰ 2024 (ਦੀ ਪੰਜਾਬ ਵਾਇਰ)। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਇਕ ਅਧਿਕਾਰੀ ਦਾ ਨਾਂ ਲੈਂਦਿਆਂ ਕਿਹਾ ਕਿ ਦੂਜੇ ਵਿਭਾਗਾਂ ਦੇ ਅਧਿਕਾਰੀ ਵੀ ਇਸ ਅਧਿਕਾਰੀ ਤੋਂ ਪ੍ਰੇਸ਼ਾਨ ਹਨ। ਪਾਹੜਾ ਨੇ ਕਿਹਾ ਕਿ ਉਹ ਧੱਕੇ ਖਿਲਾਫ਼ ਹਮੇਸ਼ਾ ਆਵਾਜ਼ ਚੁੱਕਦੇ ਰਹਿਣਗੇ। ਉਨ੍ਹਾਂ ਅਬਜਰਵਰ ਅਤੇ ਸਟੇਟ ਇਲੈਕਸ਼ਨ ਕਮਿਸ਼ਨ ਦੇ ਧਿਆਨ ਵਿੱਚ ਗੱਲ ਲਿਆ ਦਿੱਤੀ ਹੈ।

ਵਿਧਾਇਕ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਤਾਂ ਵੀ ਉਹ ਇੱਕ ਸਾਲ ਤੱਕ ਆਪਣੀ ਜ਼ਮਾਨਤ ਨਹੀਂ ਕਰਵਾਉਣਗੇਂ। ਉਹ ਆਪਣੇ ਆਖਰੀ ਸਾਹ ਤੱਕ ਸੱਚ ਅਤੇ ਲੋਕਾਂ ਦੇ ਹੱਕਾਂ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਜਾਨ ਕੁਰਬਾਨ ਕਰਨ ਦੀ ਗੱਲ ਆਉਂਦੀ ਹੈ ਤਾਂ ਵੀ ਉਹ ਸਭ ਤੋਂ ਅੱਗੇ ਖੜ੍ਹੇ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜੋ ਲਿਖ ਕੇ ਦੇ ਕੇ ਆਏ ਹਨ ਉਸ ਤੇ ਕਾਰਵਾਈ ਹੋਵੇ ਨਹੀਂ ਤਾਂ ਅੱਗੇ ਜੋ ਵੀ ਹੁੰਦਾ ਹੈ ਉਸ ਦਾ ਜਿੰਮੇਦਾਰ ਪ੍ਰਸ਼ਾਸ਼ਨ ਹੋਵੇਗਾ।

Written By
The Punjab Wire