Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • PublishedOctober 10, 2024

ਕਿਹਾ-ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

ਗੁਰਦਾਸਪੁਰ, 10 ਅਕਤੂਬਰ 2024 (ਦੀ ਪੰਜਾਬ ਵਾਇਰ )। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜਾ ਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਲਈ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖਰੀਦ ਤੇ ਚੁਕਾਈ ਨਿਰਵਿਘਨ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

ਇਸ ਮੌਕੇ ਗੱਲ ਕਰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ, ਸੁਖਜਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1615 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਨਾਲ ਦੇ ਨਾਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ, ਭਾਰਤ ਭੂਸ਼ਣ, ਜ਼ਿਲ੍ਹਾ ਮੰਡੀ ਅਫ਼ਸਰ, ਕੁਲਜੀਤ ਸਿੰਘ ਸੈਣੀ, ਸੈਕਟਰੀ ਵਿਜੈ ਕੁਮਾਰ, ਆੜਤੀ ਅਤੇ ਕਿਸਾਨ ਮੋਜੂਦ ਸਨ।

Written By
The Punjab Wire