Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ
  • PublishedOctober 16, 2024

ਚੰਡੀਗੜ੍ਹ, 16 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

Written By
The Punjab Wire