Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਪੰਜਾਬ ਦੇ ਸਕੂਲਾਂ ‘ਚ 24 ਦਸੰਬਰ ਤੋਂ ਛੁੱਟੀ ਦਾ ਐਲਾਨ: ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਲਈ ਜਾਰੀ ਹੋਏ ਹੁਕਮ, ਵਧਦੀ ਠੰਡ ਕਾਰਨ ਲਿਆ ਗਿਆ ਫੈਸਲਾ

ਪੰਜਾਬ ਦੇ ਸਕੂਲਾਂ ‘ਚ 24 ਦਸੰਬਰ ਤੋਂ ਛੁੱਟੀ ਦਾ ਐਲਾਨ: ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਲਈ ਜਾਰੀ ਹੋਏ ਹੁਕਮ, ਵਧਦੀ ਠੰਡ ਕਾਰਨ ਲਿਆ ਗਿਆ ਫੈਸਲਾ
  • PublishedDecember 9, 2024

ਚੰਡੀਗੜ੍ਹ, 9 ਦਿਸੰਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।

ਹੁਕਮਾਂ ਦੀ ਕਾਪੀ ਵਿਚ ਸਪੱਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 18 ਹਜ਼ਾਰ ਤੋਂ ਵੱਧ ਸਰਕਾਰੀ ਅਤੇ ਪੰਜ ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ। ਜਿੱਥੇ ਕਰੀਬ 35 ਲੱਖ ਵਿਦਿਆਰਥੀ ਪੜ੍ਹ ਰਹੇ ਹਨ।

Written By
The Punjab Wire