Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਹੋਰ ਪੰਜਾਬ ਮੁੱਖ ਖ਼ਬਰ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ
  • PublishedDecember 31, 2024

ਚੰਡੀਗੜ੍ਹ, 31 ਦਸੰਬਰ 2024 (ਦੀ ਪੰਜਾਬ ਵਾਇਰ)। ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

Written By
The Punjab Wire