Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ – ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ – ਵਿਧਾਇਕ ਰੰਧਾਵਾ
  • PublishedMarch 25, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ – ਰੰਧਾਵਾ

ਗੁਰਦਾਸਪੁਰ, 25 ਮਾਰਚ 2025 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ  ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ। ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਅਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ ਤੇ  11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਤੌਰ ਤੇ ਵਿੱਤੀ ਸਾਲ 2022-23 ਦੌਰਾਨ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 5.84 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 1084.92 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 1077.41 ਕਰੋੜ ਰੁਪਏ ਦੀ ਰਾਸ਼ੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 1319.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ, ਇਸ ਲਈ ਸੂਬਾ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਸਭ ਉਪਰਾਲਿਆਂ ਦਾ ਉਦੇਸ਼ ਸੂਬੇ ਨੂੰ ਰੰਗਲਾ ਅਤੇ ਖ਼ੁਸ਼ਹਾਲ ਪੰਜਾਬ ਬਣਾਉਣਾ ਹੈ।

Written By
The Punjab Wire