Close

Recent Posts

ਗੁਰਦਾਸਪੁਰ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ-  ਵਾਈਸ ਚੇਅਰਮੈਨ ਪੰਜਾਬ ਅਨਿਲ ਠਾਕੁਰ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ-  ਵਾਈਸ ਚੇਅਰਮੈਨ ਪੰਜਾਬ ਅਨਿਲ ਠਾਕੁਰ
  • PublishedAugust 25, 2026


ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ: ਅਨਿਲ ਠਾਕੁਰ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸੂਬਾ ਪ੍ਰਧਾਨ ਅਨਿਲ ਠਾਕੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ



ਗੁਰਦਾਸਪੁਰ, 25
ਅਗਸਤ 2026 (ਮੰਨਨ ਸੈਣੀ)– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸਟੇਟ ਪ੍ਰਧਾਨ ਟਰੇਡ ਵਿੰਗ ਆਮ ਆਦਮੀ ਪਾਰਟੀ, ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਧਰਮਿੰਦਰ ਸ਼ੇਰੂ, ਮਾਝਾ ਜੋਨ ਇੰਚਾਰਜ,ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਚਰਨਜੀਤ ਸਿੰਘ ਪਾਰੋਵਾਲ, ਐਸ.ਪੀ ਗੁਰਦਾਸਪੁਰ, ਮਨੋਜ ਠਾਕੁਰ, ਐਸ.ਪੀ.(ਡੀ) ਮੈਡਮ ਖੁਸ਼ਬੂ ਕੌਰ ਮੌਜੂਦ ਸਨ।

ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ,
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਨਾਂ ਵੱਲੋਂ ਪੰਜਾਬ ਭਰ ਵਿੱਚ
800 ਦੇ ਕਰੀਬ ਮੀਟਿੰਗਾਂ ਕੀਤੀਆ ਗਈਆ ਹਨ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ 7000 ਹਜਾਰ ਦੇ ਕਰੀਬ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਇਆ ਗਈਆ ਜਿਸ ਵਿੱਚੋ ਟ੍ਰੇਡਰਜ਼ ਕਮਿਸ਼ਨ ਲਗਭਗ 6000 ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ
40 ਕਰੋੜ ਦੇ ਫ਼ੰਡ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿੱਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀਆਂ ਭਰਾਵਾਂ ਦੀਆਂ ਛੋਟੀਆਂ- ਛੋਟੀਆਂ ਮੁਸ਼ਕਲਾ ਜਿਵੇ ਬਿਜਲੀ ਦੀਆਂ ਤਾਰਾ,  ਬਾਥਰੂਮ, ਸੜਕਾਂ ਦੀ ਮੁਰੰਮਤ  ਅਤੇ ਹੋਰ ਵੱਖ-ਵੱਖ ਮੁਸ਼ਕਲਾ  ਉਨ੍ਹਾਂ ਦੇ ਕੋਲ ਜਾ ਕੇ ਹੱਲ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਅਸੀ ਵਾਪਰੀਆਂ ਭਰਾਵਾਂ ਨੂੰ ਅਪੀਲ ਕਰਦੇ ਹਾਂ ਟਰੇਡਰਜ਼ ਕਮਿਸ਼ਨ ਉਨ੍ਹਾਂ ਦੀਆ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਹੈ।

ਉਨ੍ਹਾ ਕਿਹਾ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਉੱਪਰਾਲਾ ਕਰਕੇ ਇਸ ਦਾ ਹੱਲ ਕੱਢਿਆ ਗਿਆ ਹੈ ਕਿ ਪਿਛਲੇ
70 ਸਾਲਾ ਤੋਂ ਪਿਛਲੀਆਂ ਸਰਕਾਰਾਂ ਨੇ ਜੋ ਵਾਪਰੀਆਂ ਭਰਾਵਾਂ ਦੀਆਂ ਮੁਸ਼ਕਲਾ ਨੂੰ ਅਣਗੌਲਿਆ ਕੀਤਾ ਗਿਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਛੋਟੇ-ਵੱਡੇ ਵਾਪਰੀ ਦੀਆਂ ਮੁਸ਼ਕਲਾ ਇਸ ਕਮਿਸ਼ਨ ਤਹਿਤ ਹੱਲ ਕੀਤੀਆਂ ਜਾਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ
’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਪਾਰੀਆਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਇਸ ਮੌਕੇ ਕਿਰਪਾਲ ਸਿੰਘ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਬਟਾਲਾ,
ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਰਾਜੀਵ ਸੈਣੀ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਚੇਅਰਮੈਨ ਰੁਪਿੰਦਰ ਸਿੰਘ ਰੋਮੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire